ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।
TSK
TSK · ਯੂਹੰਨਾ 18:37
مراجع Treasury of Scripture Knowledge في ਪੰਜਾਬੀ IRV.
¶ ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ‹ਤੂੰ ਸੱਚ ਆਖਿਆ ਹੈ।›
ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ‹ਤੂੰ ਸੱਚ ਆਖਿਆ ਹੈ।›
ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ‹ਤੂੰ ਸੱਚ ਆਖਿਆ ਹੈ।›
‹ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।›
‹ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”›
ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›
ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।
¶ ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ।
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।
¶ ‹ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,›