ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!
TSK
TSK · ਯੂਹੰਨਾ 19:1
مراجع Treasury of Scripture Knowledge في ਪੰਜਾਬੀ IRV.
ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
‹ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।›
ਕਿ ‹ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।›
‹ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।›
ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।
ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।
ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ।