ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
TSK
TSK · ਯੂਹੰਨਾ 19:6
مراجع Treasury of Scripture Knowledge في ਪੰਜਾਬੀ IRV.
‹ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।›
ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।