TSK

TSK · ਯੂਹੰਨਾ 19:9

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ।

¶ ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।

ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ।

ਯਿਸੂ ਨੇ ਉੱਤਰ ਦਿੱਤਾ, ‹“ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ।›

ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?”

ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!