TSK

TSK · ਯੂਹੰਨਾ 2:22

مراجع Treasury of Scripture Knowledge في ਪੰਜਾਬੀ IRV.

العودة إلى المقطع

ਕਿ ‹ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।›

ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।

ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।

‹ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ।›

ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ‹ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।›