TSK

TSK · ਯੂਹੰਨਾ 20:17

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ।”

ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।

ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!

ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!

ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ

ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।

¶ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,

‹ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।›

ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ‹ਸੁਖੀ ਰਹੋ!› ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।

‹ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ।›

ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।

¶ ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।

‹ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।›

‹ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।›

‹ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”›

‹ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।›

ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।

ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ।

ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ।

ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ

ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।

¶ ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।

ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।