TSK

TSK · ਯੂਹੰਨਾ 21:12

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।

ਪਰ ਉਨ੍ਹਾਂ ਇਸ ਗੱਲ ਨੂੰ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਛੁਪੀ ਰਹੀ ਜੋ ਇਸ ਨੂੰ ਜਾਣ ਨਾ ਸਕਣ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, ‹“ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”›

ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।