‹ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।›
TSK
TSK · ਯੂਹੰਨਾ 21:22
مراجع Treasury of Scripture Knowledge في ਪੰਜਾਬੀ IRV.
‹ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।›
¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›
ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, ‹“ਮੇਰੇ ਮਗਰ ਹੋ ਤੁਰ।”›
ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।
¶ ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।
‹ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ।›
¶ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ‹ਹਾਂ, ਮੈਂ ਛੇਤੀ ਆਉਂਦਾ ਹਾਂ।› ਆਮੀਨ। ਹੇ ਪ੍ਰਭੂ ਯਿਸੂ, ਆਓ!