ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, “ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
TSK
TSK · ਯੂਹੰਨਾ 3:13
مراجع Treasury of Scripture Knowledge في ਪੰਜਾਬੀ IRV.
‹ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।›
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
‹ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”›
ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‹‘ਮੈਂ ਸਵਰਗੋਂ ਉੱਤਰਿਆ ਹਾਂ।’”›
‹ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”›
ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, ‹“ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।›
‹ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”›
ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ?
ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!