TSK

TSK · ਯੂਹੰਨਾ 3:19

مراجع Treasury of Scripture Knowledge في ਪੰਜਾਬੀ IRV.

العودة إلى المقطع

ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਆਪਣੀ ਪ੍ਰਜਾਤੀ ਅਨੁਸਾਰ,

ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,

¶ ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।

‹ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।›

ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।

‹ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?›

‹ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।›

‹ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।›

‹ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।›

‹ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।›

ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।

ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।

ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।

ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।