TSK

TSK · ਯੂਹੰਨਾ 3:28

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।

ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।

ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,

ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,

ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”

ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”