ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
TSK
TSK · ਯੂਹੰਨਾ 3:30
مراجع Treasury of Scripture Knowledge في ਪੰਜਾਬੀ IRV.
ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।
ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।
ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ,
ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।