ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ।
TSK
TSK · ਯੂਹੰਨਾ 4:20
مراجع Treasury of Scripture Knowledge في ਪੰਜਾਬੀ IRV.
¶ ਅਜਿਹਾ ਹੋਵੇ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾ ਰਹੇ ਹੋ, ਤਾਂ ਤੁਸੀਂ ਬਰਕਤ ਗਰਿੱਜ਼ੀਮ ਪਰਬਤ ਉੱਤੋਂ ਅਤੇ ਸਰਾਪ ਏਬਾਲ ਪਰਬਤ ਉੱਤੋਂ ਦੇਇਓ।
ਜਦ ਤੁਸੀਂ ਯਰਦਨ ਨਦੀ ਪਾਰ ਲੰਘ ਜਾਓਗੇ ਤਦ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ, ਇਹ ਗਰਿੱਜ਼ੀਮ ਪਰਬਤ ਉੱਤੇ ਖੜ੍ਹੇ ਹੋ ਕੇ ਪਰਜਾ ਨੂੰ ਅਸੀਸ ਦੇਣ,
ਤਦ ਸ਼ਕਮ ਦੇ ਸਾਰੇ ਲੋਕ ਅਤੇ ਬੈਤ ਮਿੱਲੋ ਦਾ ਸਾਰਾ ਟੱਬਰ ਇਕੱਠਾ ਹੋਇਆ ਅਤੇ ਉਨ੍ਹਾਂ ਨੇ ਬਲੂਤ ਦੇ ਥੰਮ੍ਹ ਦੇ ਕੋਲ ਜਿਹੜਾ ਸ਼ਕਮ ਵਿੱਚ ਸੀ, ਜਾ ਕੇ ਅਬੀਮਲਕ ਨੂੰ ਰਾਜਾ ਬਣਾਇਆ।
ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।
¶ ਤਦ ਦਾਊਦ ਨੇ ਆਖਿਆ, ਇਹ ਹੀ ਯਹੋਵਾਹ ਪਰਮੇਸ਼ੁਰ ਦਾ ਭਵਨ ਅਤੇ ਇਹ ਹੀ ਇਸਰਾਏਲ ਦੇ ਲਈ ਹੋਮ ਦੀ ਜਗਵੇਦੀ ਹੈ!
ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ।