TSK

TSK · ਯੂਹੰਨਾ 4:22

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।

ਪਰੰਤੂ ਸਾਡਾ ਇਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਲੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ

ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।

ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

ਉਸ ਦਿਨ ਯਰੂਸ਼ਲਮ ਨੂੰ ਆਖਿਆ ਜਾਵੇਗਾ, “ਹੇ ਸੀਯੋਨ! ਨਾ ਡਰ, ਤੇਰੇ ਹੱਥ ਢਿੱਲੇ ਨਾ ਪੈ ਜਾਣ!”

‹ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।›

ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।

ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।