TSK

TSK · ਯੂਹੰਨਾ 4:23

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ।

ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇੱਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ।

ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ।

ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।

ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।

¶ ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।

¶ ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,

¶ ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।

ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ।

ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ।

ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਅਤੇ ਇਸ ਦੇਸ ਵਿੱਚ ਜਿਹੜਾ ਮੈਂ ਤੁਹਾਡਿਆਂ ਪੁਰਖਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ।

‹ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ›

ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।

‹ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।›

‹ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।›

ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।

ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ।

ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।

ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।