TSK

TSK · ਯੂਹੰਨਾ 4:24

مراجع Treasury of Scripture Knowledge في ਪੰਜਾਬੀ IRV.

العودة إلى المقطع

ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?

ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।

ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।

¶ ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।

ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।