TSK

TSK · ਯੂਹੰਨਾ 5:18

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,

ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।

¶ ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।

‹ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।›

ਯਿਸੂ ਨੇ ਆਖਿਆ, ‹“ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”›

ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”

ਯਿਸੂ ਨੇ ਆਖਿਆ, ‹“ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।›

ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।

¶ ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।