TSK

TSK · ਯੂਹੰਨਾ 5:22

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ

ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।

¶ ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।

‹ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।›

¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›

ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।

ਯਿਸੂ ਨੇ ਆਖਿਆ, ‹“ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”›

ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।

ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।

ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।

¶ ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।

¶ ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।