TSK

TSK · ਯੂਹੰਨਾ 5:23

مراجع Treasury of Scripture Knowledge في ਪੰਜਾਬੀ IRV.

العودة إلى المقطع

ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।

ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।

¶ ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ।

¶ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!

¶ ‹ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।›

ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।

‹ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।›

¶ ‹ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।›

‹ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।›

‹ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।›

ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ।

ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ।

ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l

ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।

ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।

ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।

ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!

ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।

ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।

ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।

¶ ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l

ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।

ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।