TSK

TSK · ਯੂਹੰਨਾ 5:37

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤੁਸੀਂ ਉਸ ਦੇ ਸ਼ਬਦ ਤਾਂ ਸੁਣੇ ਪਰ ਤੁਸੀਂ ਕੋਈ ਸਰੂਪ ਨਾ ਵੇਖਿਆ, ਤੁਸੀਂ ਸਿਰਫ਼ ਅਵਾਜ਼ ਹੀ ਸੁਣੀ।

ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!

‹ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”›

ਯਿਸੂ ਨੇ ਆਖਿਆ, ‹“ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’›

ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।

¶ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,

ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।