TSK

TSK · ਯੂਹੰਨਾ 6:20

مراجع Treasury of Scripture Knowledge في ਪੰਜਾਬੀ IRV.

العودة إلى المقطع

ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।

¶ ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ।

ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ‹ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ।›

ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।