TSK

TSK · ਯੂਹੰਨਾ 6:40

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।

ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।

ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,

‹ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”›

‹ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”›

‹ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”›

‹ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।›

‹ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।›

‹ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।›

‹ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।›

‹ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।›

ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।

¶ ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।

ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।

ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ।

ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।