‹ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।›
TSK
TSK · ਯੂਹੰਨਾ 6:51
مراجع Treasury of Scripture Knowledge في ਪੰਜਾਬੀ IRV.
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
‹ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।›
ਯਿਸੂ ਨੇ ਆਖਿਆ, ‹“ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”›
ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”
ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।
ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ।
ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।
ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ।