TSK

TSK · ਯੂਹੰਨਾ 6:63

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।

ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।

ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।

ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।

ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ।

ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।

ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ।

ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।

ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।

ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।

ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।

ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।

ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ