ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
TSK
TSK · ਯੂਹੰਨਾ 6:64
مراجع Treasury of Scripture Knowledge في ਪੰਜਾਬੀ IRV.
‹ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।›
ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, ‹“ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?›
ਤਾਂ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”›
‹ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”›
‹ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।›
‹“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।›
ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।
ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।