TSK

TSK · ਯੂਹੰਨਾ 6:66

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ ਕਰ ਦਿਆਂਗਾ।

‹ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।›

ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।

ਪਰ ਯਿਸੂ ਨੇ ਉਸ ਨੂੰ ਆਖਿਆ, ‹ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।›

‹ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।”› ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।

ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।

ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।

ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।