TSK

TSK · ਯੂਹੰਨਾ 6:9

مراجع Treasury of Scripture Knowledge في ਪੰਜਾਬੀ IRV.

العودة إلى المقطع

ਇੱਕ ਅਜਿਹਾ ਦੇਸ਼ ਜਿੱਥੇ ਕਣਕ, ਜੌਂ, ਅੰਗੂਰ, ਹੰਜ਼ੀਰ ਅਤੇ ਅਨਾਰ ਹੁੰਦੇ ਹਨ, ਇੱਕ ਅਜਿਹਾ ਦੇਸ਼ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,

ਘੋੜਿਆਂ ਅਤੇ ਬਲ਼ਦਾਂ ਲਈ ਜੌਂ ਅਤੇ ਤੂੜੀ ਜਿੱਥੇ ਕਿਤੇ ਇਹ ਹੁੰਦੇ ਸਨ, ਓਥੋਂ ਇੱਕ-ਇੱਕ ਮਨੁੱਖ ਆਪਣੀ ਮਰਜਾਦਾ ਅਨੁਸਾਰ ਲਿਆਉਂਦਾ ਸੀ।

¶ ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦਾ ਬਚਨ ਸੁਣੋ। ਯਹੋਵਾਹ ਅਜਿਹਾ ਫ਼ਰਮਾਉਂਦਾ ਹੈ ਕਿ ਕੱਲ ਇਸੇ ਸਮੇਂ ਸਾਮਰਿਯਾ ਦੇ ਫਾਟਕ ਤੇ ਦਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ।

ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।

ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।

ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।

ਉਸ ਨੇ ਉਨ੍ਹਾਂ ਨੂੰ ਆਖਿਆ, ‹ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ।› ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।

ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ।› ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।

ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।

ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।