TSK

TSK · ਯੂਹੰਨਾ 7:12

مراجع Treasury of Scripture Knowledge في ਪੰਜਾਬੀ IRV.

العودة إلى المقطع

‹ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ› (ਮੂਲ ਭਾਸ਼ਾ ਵਿੱਚ ਬਾਲਜਬੂਲ) ‹ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।›

ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।

‹ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।›

ਯਿਸੂ ਨੇ ਉਸ ਨੂੰ ਕਿਹਾ, ‹ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।›

¶ ਤਾਂ ਵੇਖੋ, ਯੂਸੁਫ਼ ਨਾਮ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ, ਭਲਾ ਅਤੇ ਧਰਮੀ ਸੀ।

¶ ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।

ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”

ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?

ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।

ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।