ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।
TSK
TSK · ਯੂਹੰਨਾ 7:13
مراجع Treasury of Scripture Knowledge في ਪੰਜਾਬੀ IRV.
ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
¶ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, ‹“ਤੁਹਾਨੂੰ ਸ਼ਾਂਤੀ ਮਿਲੇ l”›
ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।