ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।
TSK
TSK · ਯੂਹੰਨਾ 7:24
مراجع Treasury of Scripture Knowledge في ਪੰਜਾਬੀ IRV.
ਬਿਵਸਥਾ 1:16
TSK
ਜ਼ਬੂਰ 58:1
TSK
¶ ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?
ਜ਼ਬੂਰ 94:20
TSK
ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
ਕਹਾਉਤਾਂ 24:23
TSK
ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
ਯਸਾ 11:3
TSK
ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
ਯਾਕੂਬ 2:1
TSK
¶ ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ।
ਯਾਕੂਬ 2:9
TSK
ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ।