TSK

TSK · ਯੂਹੰਨਾ 7:52

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ।

ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?

¶ ਪਰ ਉਨ੍ਹਾਂ ਲਈ ਜਿਹੜੇ ਦੁਖੀ ਸਨ, ਕਸ਼ਟ ਦੀ ਧੁੰਦ ਹੋਰ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਹ ਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਉਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।

ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”

ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।