TSK

TSK · ਯੂਹੰਨਾ 8:19

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।

¶ ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ‹ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।›

ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।

ਯਿਸੂ ਨੇ ਉੱਤਰ ਦਿੱਤਾ, ‹“ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।›

ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›

‹ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।›

‹ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।›

ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।

ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!

¶ ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ।

ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।