ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।”
TSK
TSK · ਯੂਹੰਨਾ 8:41
مراجع Treasury of Scripture Knowledge في ਪੰਜਾਬੀ IRV.
ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?
ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।
¶ ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।
ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ?
¶ ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।
¶ “ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈਅ ਕਿੱਥੇ ਹੈ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ?
‹ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”›