ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
TSK
TSK · ਯੂਹੰਨਾ 8:54
مراجع Treasury of Scripture Knowledge في ਪੰਜਾਬੀ IRV.
¶ ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।
ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
‹ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।›
‹ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।›
‹ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।”› ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
¶ ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, ‹“ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।›
¶ ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, ‹“ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।›
ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।
ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।
ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l