TSK

TSK · ਯੂਹੰਨਾ 8:59

مراجع Treasury of Scripture Knowledge في ਪੰਜਾਬੀ IRV.

العودة إلى المقطع

ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।

ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।

ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।

‹ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”›

ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ।”

‹ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।”›

ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।