ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
TSK
TSK · ਯੂਹੰਨਾ 9:39
مراجع Treasury of Scripture Knowledge في ਪੰਜਾਬੀ IRV.
¶ ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ!
ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,
‹ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।›
ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।
‹ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ,› ‹ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ› ‹ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ।› ‹ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ› ‹ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ› ‹ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।›
‹ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।›
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
‹ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।›
‹ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।›
ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”
‹ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।›
ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।
ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।
ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।
ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।