ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।
TSK
TSK · ਯੂਨਾ 1:2
مراجع Treasury of Scripture Knowledge في ਪੰਜਾਬੀ IRV.
ਸੋ ਅੱਸ਼ੂਰ ਦਾ ਰਾਜਾ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ।
¶ ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।
ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।
ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ।
ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ।
ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।
¶ ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, ਗੜ੍ਹ ਦੀ ਰਾਖੀ ਕਰ, ਰਾਹ ਦੀ ਚੌਕਸੀ ਕਰ, ਕਮਰ ਕੱਸ ਅਤੇ ਆਪਣਾ ਬਲ ਬਹੁਤ ਵਧਾ!
ਉਹ ਆਪਣਾ ਹੱਥ ਉੱਤਰ ਵੱਲ ਵੀ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ ਅਤੇ ਨੀਨਵਾਹ ਨੂੰ ਵਿਰਾਨ ਬਣਾਵੇਗਾ ਅਤੇ ਉਜਾੜ ਵਾਂਗੂੰ ਸੁਕਾ ਦੇਵੇਗਾ।
ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!