كل أسفار ਪੰਜਾਬੀ IRV

ਯੂਨਾ 2

ਪੰਜਾਬੀ IRV · الأصحاح 2

4 أصحاحات

ਪੰਜਾਬੀ IRV / ਯੂਨਾ / الأصحاح 2

ਪੰਜਾਬੀ IRV · الأصحاح 2

1 ¶ ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -

2 ¶ “ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।”

3 “ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।”

4 ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।

5 “ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ!

6 “ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ।

7 “ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।

8 “ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।

9 “ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।”

10 ¶ ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।