TSK

TSK · ਯੂਨਾ 4:2

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ।

ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।

ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।

ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।

ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।

¶ ਹੇ ਯਹੋਵਾਹ, ਤੂੰ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉਡਾਉਂਦੇ ਹਨ।

ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।

ਇਸ ਦੇ ਵਿਖੇ ਵੀ ਯਹੋਵਾਹ ਪਛਤਾਇਆ ਅਤੇ ਪ੍ਰਭੂ ਯਹੋਵਾਹ ਨੇ ਕਿਹਾ, “ਇਹ ਵੀ ਨਹੀਂ ਹੋਵੇਗਾ।”

ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?”

ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।