ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।
TSK
TSK · ਯਹੋਸ਼ੁ 21:43
مراجع Treasury of Scripture Knowledge في ਪੰਜਾਬੀ IRV.
ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।
ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।
ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ (ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ)
¶ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ, ਜਿਨ੍ਹਾਂ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਸੀਂ ਉਹਨਾਂ ਉੱਤੇ ਕਾਬੂ ਪਾ ਕੇ ਉਹਨਾਂ ਦੇ ਦੇਸ਼ ਵਿੱਚ ਵੱਸ ਜਾਓ,
ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।”
ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ।
ਸੋ ਉਹ ਇਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਸਥਾਨ ਐਉਂ ਆਖ ਕੇ ਬਣਾਇਆ ਹੈ
ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।
ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।
ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਉਨ੍ਹਾਂ ਦੇ ਹੱਥਾਂ ਹੇਠ ਅਧੀਨ ਹੋ ਗਏ।