ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।
TSK
TSK · ਨਿਆਂਈ 21:25
مراجع Treasury of Scripture Knowledge في ਪੰਜਾਬੀ IRV.
¶ ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੀਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੀਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ।
ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।
¶ ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।