TSK

TSK · ਨਿਆਂਈ 4:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।

ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ, ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ, ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ, ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ!

ਸੋ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਕੀ, ਮੈਂ ਕੋਈ ਕੁੱਤਾ ਹਾਂ ਜੋ ਤੂੰ ਸੋਟੀ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫ਼ਲਿਸਤੀ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਦਾਊਦ ਨੂੰ ਬੁਰਾ ਬੋਲਣ ਲੱਗਾ।

ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।

ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।