ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
TSK
TSK · ਵਿਰਲਾਪ 1:21
مراجع Treasury of Scripture Knowledge في ਪੰਜਾਬੀ IRV.
ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
¶ ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ।
ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀਂ ਤੂੰ ਉਹ ਦੀ ਗੱਲ ਕੀਤੀ ਤੂੰ ਆਪਣਾ ਸਿਰ ਹਿਲਾਇਆ?।
ਉਹ ਦੇ ਵਿਰੁੱਧ ਆਲਿਓਂ-ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸ਼ਹਿਰਪਨਾਹ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ। ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ!
ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾਂ।
ਜਿਵੇਂ ਬਾਬਲ ਨੇ ਇਸਰਾਏਲ ਦੇ ਵੱਢੇ ਹੋਏ ਡੇਗੇ, ਤਿਵੇਂ ਸਾਰੇ ਦੇਸ ਦੇ ਵੱਢੇ ਹੋਏ ਬਾਬਲ ਲਈ ਡਿੱਗਣਗੇ!
ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ।
ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ!
ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ।
ਤੇਰੇ ਸਾਰੇ ਵੈਰੀਆਂ ਨੇ ਤੇਰੇ ਵਿਰੁੱਧ ਆਪਣਾ ਮੂੰਹ ਅੱਡਿਆ ਹੈ, ਉਹ ਖਿੱਲ੍ਹੀ ਉਡਾਉਂਦੇ ਅਤੇ ਦੰਦ ਪੀਂਹਦੇ ਹਨ, ਉਹ ਆਖਦੇ ਹਨ, ਅਸੀਂ ਉਹ ਨੂੰ ਨਿਗਲ ਲਿਆ ਹੈ, ਅਸੀਂ ਇਸੇ ਹੀ ਦਿਨ ਨੂੰ ਤਾਂ ਉਡੀਕਦੇ ਸੀ, ਇਹ ਸਾਨੂੰ ਲੱਭ ਗਿਆ, ਅਸੀਂ ਇਸ ਨੂੰ ਵੇਖ ਲਿਆ ਹੈ!
¶ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
¶ ਨਬੇੜੇ ਦੀ ਘਾਟੀ ਵਿੱਚ ਭੀੜਾਂ ਦੀਆਂ ਭੀੜਾਂ! ਕਿਉਂ ਜੋ ਨਬੇੜੇ ਦੀ ਘਾਟੀ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ!
ਪਰ ਤੇਰੇ ਲਈ ਇਹ ਠੀਕ ਨਹੀਂ ਸੀ ਕਿ ਤੂੰ ਆਪਣੇ ਭਰਾ ਨੂੰ ਉਸ ਦੀ ਹਾਨੀ ਦੇ ਦਿਨ ਵੇਖਦਾ ਰਹਿੰਦਾ! ਤੈਨੂੰ ਯਹੂਦੀਆਂ ਦੀ ਅੰਸ ਦੇ ਨਾਸ ਹੋਣ ਦੇ ਦਿਨ ਅਨੰਦ ਨਹੀਂ ਸੀ ਹੋਣਾ ਚਾਹੀਦਾ, ਅਤੇ ਤੈਨੂੰ ਉਨ੍ਹਾਂ ਦੇ ਦੁੱਖ ਦੇ ਦਿਨ ਵੱਡੇ ਬੋਲ ਨਹੀਂ ਬੋਲਣੇ ਚਾਹੀਦੇ ਸਨ!
¶ ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ!