TSK

TSK · ਵਿਰਲਾਪ 2:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!

ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।

ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।

ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖ਼ਤ ਹੈ।

ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ।

¶ ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?

ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ।