TSK

TSK · ਵਿਰਲਾਪ 2:21

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ।

ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ

ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।

ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।

ਹੇ ਇਸਤਰੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!

ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ

ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ!

ਮੈਂ ਤੇਰੇ ਨਾਲ ਮਨੁੱਖ ਅਤੇ ਔਰਤ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਬੁੱਢੇ ਅਤੇ ਜੁਆਨ ਨੂੰ ਭੰਨ ਸੁੱਟਾਂਗਾ ਮੈਂ ਤੇਰੇ ਨਾਲ ਗੱਭਰੂ ਅਤੇ ਕੁਆਰੀ ਨੂੰ ਭੰਨ ਸੁੱਟਾਂਗਾ।

ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ।

ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ।

ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆਂ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।

ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।

ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।

ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।

ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿੱਚ ਦੇ ਦਿਆਂਗਾ। ਉਹ ਇਸ ਦੇਸ ਨੂੰ ਮਾਰਨਗੇ, ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।