¶ ਸ਼ਿਕਾਰੀ ਪੰਛੀ ਉਸ ਦੇ ਰਾਹ ਨੂੰ ਨਹੀਂ ਜਾਣਦਾ, ਨਾ ਬਾਜ਼ ਦੀ ਅੱਖ ਨੇ ਉਸ ਨੂੰ ਵੇਖਿਆ ਹੈ।
TSK
TSK · ਲੇਵੀਆਂ 11:13
مراجع Treasury of Scripture Knowledge في ਪੰਜਾਬੀ IRV.
ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ?
ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।
ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।
ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ!
¶ ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।
ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।