TSK

TSK · ਲੇਵੀਆਂ 11:39

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।

ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

ਤਦ ਜਾਜਕ ਉਨ੍ਹਾਂ ਵਿੱਚੋਂ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਪ੍ਰਮੇਹ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।

ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ।

ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸ਼ਾਮ ਤੱਕ ਅਸ਼ੁੱਧ ਰਹੇ।

ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ।