TSK

TSK · ਲੇਵੀਆਂ 13:23

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਜੇਕਰ ਉਸ ਦਾਗ ਵਿੱਚ ਕੋਈ ਚਿੱਟੇ ਵਾਲ਼ ਨਾ ਹੋਣ ਅਤੇ ਨਾ ਉਹ ਹੋਰ ਚਮੜੀ ਨਾਲੋਂ ਡੂੰਘਾ ਹੋਵੇ, ਸਗੋਂ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ,

ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ

ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।

ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ‹ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ› ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।

¶ ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।