TSK

TSK · ਲੇਵੀਆਂ 13:3

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਦੱਖਣ ਤੋਂ ਸਫ਼ਰ ਕਰਦਾ ਬੈਤਏਲ ਦੀ ਉਸ ਥਾਂ ਤੱਕ ਪਹੁੰਚਿਆ ਜਿੱਥੇ ਉਸ ਨੇ ਪਹਿਲਾਂ ਆਪਣਾ ਤੰਬੂ ਬੈਤਏਲ ਅਤੇ ਅਈ ਦੇ ਵਿਚਕਾਰ ਲਾਇਆ ਸੀ।

ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ।

ਤਦ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਪਪੜੀ ਚਮੜੀ ਵਿੱਚ ਫੈਲਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਇਹ ਕੋੜ੍ਹ ਹੀ ਹੈ।

ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੋ, ਜੇਕਰ ਉਹ ਸੋਜ ਵੇਖਣ ਵਿੱਚ ਚਮੜੀ ਨਾਲੋਂ ਡੂੰਘੀ ਹੋਵੇ ਅਤੇ ਉਸ ਸਥਾਨ ਦੇ ਵਾਲ਼ ਵੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ, ਕਿਉਂ ਜੋ ਇਹ ਫੋੜੇ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਦਾ ਰੋਗ ਹੈ।

¶ ਹਰ ਪ੍ਰਕਾਰ ਦੇ ਕੋੜ੍ਹ ਦੇ ਰੋਗ ਅਤੇ ਦਾਦ ਲਈ ਇਹੋ ਬਿਵਸਥਾ ਹੈ,

ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਤੇਰਾ ਮਨ ਕਿੰਨ੍ਹਾਂ ਨਿਰਬਲ ਹੈ ਕਿ ਤੂੰ ਇਹ ਸਭ ਕੁਝ ਕਰਦੀ ਹੈਂ, ਜੋ ਇੱਕ ਬੇਸ਼ਰਮ ਅਤੇ ਵੇਸਵਾ ਦਾ ਕੰਮ ਹੈ।

ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਇਹ ਨਹੀਂ ਜਾਣਦਾ। ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਇਹ ਨਹੀਂ ਜਾਣਦਾ।

ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।

‹ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।›

ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।

¶ ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ।

ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ।

ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।

¶ ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।