TSK

TSK · ਲੇਵੀਆਂ 13:52

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ।

ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ।

ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।